ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਬੋਨਸ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਐਤਵਾਰ ਨੂੰ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕਿਸਾਨਾਂ ਵੱਲੋਂ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਰੱਖੀ ਗਈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਮੰਗ 'ਤੇ ਫੌਰੀ ਵਿਚਾਰ ਕਰਨ ਤੋਂ ਬਾਅਦ ਅਮਲ ਵਿਚ ਲਿਆਂਦੀ ਜਾਵੇਗੀ।