ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਸਾਬਕਾ ਪੁਲਿਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ | ਮੋਹਾਲੀ ਸੀਬੀਆਈ ਅਦਾਲਤ ਨੇ ਇਸ ਮਾਮਲੇ ‘ਚ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਦੋ-ਦੋ ਲੱਖ ਰੁਪਏ ਜ਼ੁਰਮਾਨਾ ਵੀ ਲਗਾਇਆ ਹੈ | ਇਨ੍ਹਾਂ ਵਿੱਚੋ ਇਕ ਭਗੌੜਾ ਹੈ ਤੇ ਬਾਕੀ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ | ਕੇਸ ਵਿਚ 58 ਗਵਾਹਾਂ ਵਿੱਚੋ 27 ਗਵਾਹਾਂ ਦੀ ਵੀ ਮੌਤ ਹੋ ਚੁੱਕੀ ਹੈ |ਹਾਸਿਲ ਜਾਣਕਾਰੀ ਮੁਤਾਬਕ ਸਾਲ 1992 ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਦਾ 9 ਪੁਲਿਸ ਵਾਲਿਆਂ ਨੇ ਝੂਠਾ ਮੁਕਾਬਲਾ ਕੀਤਾ ਸੀ।
.
Punjab police officer sent to jail in 1992 fake encounter case, the court pronounced this sentence.
.
.
.
#punjabnews #punjabpolice #cbi