ਬੇਮੌਸਮੀ ਮੀਂਹ ਤੇ ਬਿਜਲੀ ਡਿੱਗਣ ਨੇ ਲਈ 20 ਲੋਕਾਂ ਦੀ ਜਾਨ, ਰੋਂਦੇ ਕੁਰਲਾਉਂਦੇ ਰਹਿ ਗਏ ਪਰਿਵਾਰ!|OneIndia Punjabi

Oneindia Punjabi 2023-11-27

Views 1

ਗੁਜਰਾਤ ਦੇ ਵੱਖ-ਵੱਖ ਹਿੱਸਿਆਂ 'ਚ ਪਏ ਬੇਮੌਸਮੀ ਮੀਂਹ ਦੌਰਾਨ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਗੁਜਰਾਤ ਦੇ ਵੱਖ-ਵੱਖ ਸ਼ਹਿਰਾਂ 'ਚ ਖ਼ਰਾਬ ਮੌਸਮ ਅਤੇ ਬਿਜਲੀ ਡਿੱਗਣ ਨਾਲ ਲੋਕਾਂ ਦੀ ਮੌਤ 'ਤੇ ਸੋਗ ਜ਼ਾਹਰ ਕੀਤਾ ਅਤੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕੰਮ 'ਚ ਜੁਟਿਆ ਹੈ। ਰਾਜ ਐਮਰਜੈਂਸੀ ਸੰਚਾਲਨ ਕੇਂਦਰ (ਐੱਸ.ਈ.ਓ.ਸੀ.) ਦੇ ਇਕ ਅਧਿਕਾਰੀ ਅਨੁਸਾਰ ਗੁਜਰਾਤ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਕਾਰਨ ਵਾਪਰੇ ਹਾਦਸਿਆਂ 'ਚ ਹੁਣ ਤੱਕ 20 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਇਨ੍ਹਾਂ ਸਾਰੇ ਲੋਕਾਂ ਦੀ ਮੌਤ ਬੇਮੌਸਮੀ ਮੀਂਹ ਦੌਰਾਨ ਬਿਜਲੀ ਡਿੱਗਣ ਕਾਰਨ ਹੋਈ।
.
20 people lost their lives due to unseasonal rain and lightning, the family was left crying!
.
.
.
#gujratnews #gujratweather #heavyrain

Share This Video


Download

  
Report form
RELATED VIDEOS