ਰਵਨੀਤ ਬਿੱਟੂ ਦੇ ਸੁਰੱਖਿਆ ਮੁਲਾਜ਼ਮ ਨਾਲ ਡਿਊਟੀ ਦੌਰਾਨ ਇਹ ਕੀ ਹੋ ਗਿਆ? ਪੈ ਗਿਆ ਚੀਕ ਚਿਹਾੜਾ! |OneIndia Punjabi

Oneindia Punjabi 2024-01-20

Views 0

ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਲਈ ਤਾਇਨਾਤ ਸੀਆਈਐਸਐਫ ਦੇ ਜਵਾਨ ਦੀ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਰੋਜ਼ ਗਾਰਡਨ ਨੇੜੇ ਸਰਕਾਰੀ ਰਿਹਾਇਸ਼ ਵਿਚ ਇਹ ਘਟਨਾ ਵਾਪਰੀ ਹੈ। ਗੋਲੀ ਚੱਲਣ ਦੇ ਕਾਰਨਾਂ ਦੀ ਪੁਲਸ ਜਾਂਚ ਕਰ ਰਹੀ ਹੈ। ਘਟਨਾ ਸਮੇਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੀ ਰਿਹਾਇਸ਼ 'ਤੇ ਮੌਜੂਦ ਨਹੀਂ ਸਨ.. ਦੇਰ ਰਾਤ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਗੋਲੀ ਚਲਾਈ ਗਈ। ਸੀਆਈਐਸਐਫ ਦਾ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ’ਤੇ ਡਿਊਟੀ ’ਤੇ ਸੀ। ਪਿਸਤੌਲ ‘ਚੋਂ ਚੱਲੀ ਗੋਲੀ ਗਰਦਨ ‘ਚ ਜਾ ਕੇ ਸਿਰ ‘ਚੋਂ ਲੰਘ ਗਈ। ਹਾਦਸਾ ਦੇਰ ਰਾਤ ਵਾਪਰਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਫੌਜੀ ਦੀ ਪਛਾਣ ਸੰਦੀਪ ਕੁਮਾਰ ਵਾਸੀ ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ।
.
What happened to Ravneet Bittu's security guard during duty? Screamed and screamed!
.
.
.
#RavneetBittu #Gunman #punjabnews

Share This Video


Download

  
Report form
RELATED VIDEOS