ਪੰਜਾਬ ਸਰਕਾਰ ਤੇ ਹਰਿਆਣਾ ਸਰਕਾਰ 'ਚ ਵੱਧ ਗਿਆ ਵਿਵਾਦ, ਹੁਣ ਹਰਿਆਣਾ ਨੇ ਵੀ ਦਿੱਤੀ ਪੰਜਾਬ ਨੂੰ ਸਿੱਧੀ-ਸਿੱਧੀ ਚਿਤਾਵਨੀ |

Oneindia Punjabi 2024-02-15

Views 5

ਸ਼ੰਭੂ ਬਾਰਡਰ 'ਤੇ ਕਿਸਾਨਾਂ ਵੱਲੋਂ ਡ੍ਰੋਨਾਂ ਨੂੰ ਡੇਗਣ ਲਈ ਪਤੰਗ ਚੜ੍ਹਾਉਣ ਤੋਂ ਹਰਿਆਣਾ ਖਫਾ ਹੈ। ਹਰਿਆਣਾ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ ਚੀਨੀ ਡੋਰ ਨਾਲ ਪਤੰਗ ਚੜ੍ਹਾਉਣ ਤੋਂ ਰੋਕਿਆ ਜਾਏ। ਅੰਬਾਲਾ ਦੇ ਡੀਸੀ ਡਾ. ਸ਼ਾਲੀਨ ਨੇ ਕਿਹਾ ਹੈ ਕਿ ਚੀਨੀ ਡੋਰ ਉਪਰ ਪਾਬੰਦੀ ਹੈ ਪਰ ਕਿਸਾਨ ਸ਼ਰੇਆਮ ਸ਼ੰਭੂ ਬਾਰਡਰ ਉਪਰ ਪਤੰਗ ਚੜ੍ਹਾ ਰਹੇ ਹਨ। ਇਨ੍ਹਾਂ ਨੂੰ ਤੁਰੰਤ ਰੋਕਿਆ ਜਾਏ।ਦਰਅਸਲ ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਤੇ ਹਰਿਆਣਾ ਸਰਕਾਰਾਂ ਵਿਚਾਲੇ ਵਿਵਾਦ ਵਧ ਗਿਆ ਹੈ। ਪੰਜਾਬ ਦੇ ਪਟਿਆਲਾ ਪ੍ਰਸ਼ਾਸਨ ਨੇ ਹਰਿਆਣਾ ਪੁਲਿਸ ਵੱਲੋਂ ਆਪਣੀ ਸਰਹੱਦ 'ਤੇ ਡ੍ਰੋਨ ਉਡਾਉਣ 'ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਦੇ ਜਵਾਬ 'ਚ ਅੰਬਾਲਾ ਪ੍ਰਸ਼ਾਸਨ ਨੇ ਹੁਣ ਸ਼ੰਭੂ ਸਰਹੱਦ 'ਤੇ ਚੀਨੀ ਡੋਰ ਦੀ ਵਰਤੋਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
.
The dispute between the Punjab government and the Haryana government has increased, now Haryana has also given a direct warning to Punjab.
.
.
.
#farmersprotest #kisanandolan #punjabnews
~PR.182~

Share This Video


Download

  
Report form