Intro:ਪੁਲਿਸ ਜਿਲ੍ਹਾ ਖੰਨਾ ਦੇ ਦੋਰਾਹਾ ਇਲਾਕੇ 'ਚ ਇੱਕ 25 ਸਾਲਾ ਲੜਕੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਰਿਤੂ ਕੌਰ ਵਜੋਂ ਹੋਈ ਹੈ, ਜੋ ਕਿ ਫਰੀਦਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਸੀ। ਉਹ ਦੋਰਾਹਾ ਵਿਖੇ ਇੱਕ ਮੋਬਾਈਲ ਸ਼ੋਅਰੂਮ ਵਿੱਚ ਕੰਮ ਕਰਦੀ ਸੀ। ਅੱਜ ਸਵੇਰੇ ਰਿਤੂ ਕੌਰ ਦੀ ਲਾਸ਼ ਕਮਰੇ ਵਿੱਚ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਦੋਰਾਹਾ ਥਾਣਾ ਦੇ ਐਸਐਚਓ ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਰਿਤੂ ਕੌਰ ਸੈਮਸੰਗ ਕੰਪਨੀ ਦੀ ਕਰਮਚਾਰੀ ਸੀ ਅਤੇ ਦੋਰਾਹਾ ਵਿਖੇ ਕਸ਼ਮੀਰ ਮੋਬਾਇਲ ਨਾਮਕ ਦੁਕਾਨ 'ਤੇ ਕੰਮ ਕਰਦੀ ਸੀ। ਕਈ ਵਾਰ ਉਸਨੂੰ ਕੰਪਨੀ ਵੱਲੋਂ ਹੋਰ ਦੁਕਾਨਾਂ 'ਤੇ ਵੀ ਡਿਊਟੀ ਲਈ ਭੇਜ ਦਿੱਤਾ ਜਾਂਦਾ ਸੀ। ਰਿਤੂ ਕੌਰ ਦੋਰਾਹਾ ਵਿਖੇ ਕਿਰਾਏ ਦੇ ਮਕਾਨ 'ਚ ਰਹਿੰਦੀ ਸੀ। ਜਿਸ ਮਕਾਨ 'ਚ ਰਿਤੂ ਕੌਰ ਰਹਿੰਦੀ ਸੀ, ਉਸਦੇ ਮਾਲਕ ਨੇ ਸਵੇਰੇ ਪੁਲਿਸ ਨੂੰ ਫ਼ੋਨ ਕਰਕੇ ਸੂਚਿਤ ਕੀਤਾ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਰਿਤੂ ਕੌਰ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਕਮਰੇ ਦੀ ਤਲਾਸ਼ੀ ਲਈ ਗਈ। Body:ਉੱਥੇ ਇੱਕ ਸੁਸਾਈਡ ਨੋਟ ਮਿਲਿਆ, ਜਿਸ ਵਿੱਚ ਰਿਤੂ ਕੌਰ ਨੇ ਆਪਣੀ ਖੁਦਕੁਸ਼ੀ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਹੈ। ਪੁਲਿਸ ਨੇ ਫਰੀਦਕੋਟ ਵਿੱਚ ਰਹਿਣ ਵਾਲੀ ਰਿਤੂ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਅਤੇ ਜਦੋਂ ਉਹ ਦੋਰਾਹਾ ਆਉਣਗੇ ਤਾਂ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਬਾਈਟ - ਰਾਓ ਵਰਿੰਦਰ ਸਿੰਘ (ਐਸ.ਐਚ.ਓ.)
Conclusion: